ਸ਼ਹੀਦੀ ਦਿਹਾੜੇ ਤੇ ਮੁਸਲਿਮ ਭਾਈਚਾਰੇ ਵਲੋਂ ਲਗਾਈ ਠੰਢੇ ਮਿੱਠੇ ਜਲ ਦੀ ਛਬੀਲ 


ਘਨੌਰ 26 ਮਈ (ਸੁਖਦੇਵ ਸੁੱਖੀ)
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਘਨੌਰ ਵਿਖੇ ਮੁਸਲਮਾਨ ਭਾਈਚਾਰੇ ਨੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ। ਆਓਂਦੇ ਜਾਂਦੇ ਰਾਹਗੀਰਾਂ ਨੇ ਠੰਡਾ ਮਿੱਠਾ ਜਲ ਪੀਕੇ ਗਰਮੀ ਤੋਂ ਰਾਹਤ ਮਹਿਸੂਸ ਕੀਤੀ। ਇਸ ਮੌਕੇ ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੇਰ ਖਾਂਨ ਚਰਨਜੀਤ ਖਾਨ,ਅਤੇ ਅਲੀ ਨੇ ਕਿਹਾ ਕੀ ਇਹ ਛਬੀਲ ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਕੁਝ ਲੋਕ ਹਿੰਦੂ ਮੁਸਲਿਮ ਸਿੱਖ ਇਸਾਈ ਏਕਤਾ ਵਿਚ ਪਾੜ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਪਰ ਉਹਨਾਂ ਦੀਆਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਭਾਰਤ ਵਾਸੀਆਂ ਨੂੰ ਰਲ ਮਿਲ ਕੇ ਰਹਿਣ ਦਾ ਸੁਨੇਹਾ ਦਿੱਤਾ ਇਸ ਮੌਕੇ ਤੇ ਹਾਂਜੀ ਰੋਸ਼ਨ ਅਲੀ, ਚਰਨਜੀਤ, ਸ਼ੇਰ ਖਾਂ ,ਅਲੀ ਘਨੌਰ ਤੇ ਹੋਰ ਮੁਸਲਿਮ ਭਾਈਚਾਰਾ ਵੀ ਹਾਜ਼ਰ ਸੀ